ਉਮੰਗ ਵੈਲਫੇਅਰ ਫਾਊਂਡੇਸ਼ਨ ਵੱਲੋਂ ਲਾਰਸਨ ਐਂਡ ਟੂਬਰੋ ਲਿਮਿਟਡ (ਐਲ ਐਂਡ ਟੀ) ਪਟਿਆਲਾ ਦੀ ਟੀਮ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦੇਸ਼ ਲੋਕਾਂ ਨੂੰ ਖੂਨਦਾਨ ਪ੍ਰਤੀ ਜਾਗਰੂਕ ਕਰਨਾ ਅਤੇ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਉਪਲਬਧਤਾ ਯਕੀਨੀ ਬਣਾਉਣਾ ਸੀ। ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ, ਕਰਮਚਾਰੀਆਂ ਅਤੇ ਸਮਾਜ ਸੇਵੀਆਂ ਨੇ ਉਤਸ਼ਾਹ ਨਾਲ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ। ਇਸ ਮੌਕੇ ਉਮੰਗ ਵੈਲਫੇਅਰ ਫਾਊਂਡੇਸ਼ਨ ਦੇ ਪ੍ਰਧਾਨ ਅਰਵਿੰਦਰ ਸਿੰਘ ਨੇ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਦਾਨ ਹੈ, ਜੋ ਕਿਸੇ ਦੀ ਜ਼ਿੰਦਗੀ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।ਉਨ੍ਹਾਂ ਲਾਰਸਨ ਐਂਡ ਟੂਬਰੋ ਦੀ ਟੀਮ ਦਾ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਸਮਾਜ ਭਲਾਈ ਦੇ ਕੰਮਾਂ ਵਿੱਚ ਕਾਰਪੋਰੇਟ ਅਦਾਰਿਆਂ ਦੀ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ।
Latest Posts
- ਉਮੰਗ ਵੈਲਫੇਅਰ ਫਾਊਂਡੇਸ਼ਨ ਵੱਲੋਂ ਸੰਸਥਾ ਦੀ ਦਸਵੀਂ ਸਾਲ ਗਿਰਾ ਮੌਕੇ ਕੀਤਾ ਗਿਆ ਇੰਟਰਨਸ਼ਿਪ ਵਿਦਿਆਰਥੀਆਂ ਨੂੰ ਸਨਮਾਨਿਤ
- ਉਮੰਗ ਵੈਲਫੇਅਰ ਫਾਊਂਡੇਸ਼ਨ ਵੱਲੋਂ ਲਾਰਸਨ ਅਤੇ ਟਰਬੋ ਲਿਮਿਟਡ ਪਟਿਆਲਾ ਦੀ ਟੀਮ ਦੇ ਸਹਿਯੋਗ ਨਾਲ ਲਗਾਇਆ ਗਿਆ ਬਲੱਡ ਡੋਨੇਸ਼ਨ ਕੈਂਪ
- Blood Donation by Umang President Arvinder Singh to Mark the Upcoming 10th Anniversary of Umang Welfare Foundation
- ਵਿਸ਼ਵ ਵਾਤਾਵਰਨ ਦਿਵਸ ਮੌਕੇ ਉਮੰਗ ਵੈਲਫੇਅਰ ਫਾਊਂਡੇਸ਼ਨ ਵੱਲੋਂਪੌਦੇ ਲਗਾਉਣ ਦਾ ਵਿਸ਼ੇਸ਼ ਪ੍ਰੋਗਰਾਮ
- ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ ਨੌਜਵਾਨ ਵਿਦਿਆਰਥੀਆਂ ਨੂੰ ਸਮਾਜ ਸੇਵੀ ਕੰਮਾਂ ਪ੍ਰਤੀ ਜੋੜਣ ਲਈ ਨਿਵੇਕਲੀ ਪਹਿਲ- ਅਰਵਿੰਦਰ ਸਿੰਘ